Latest News

PUNJAB NEWS

Share this post

image ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ
ਚੰਡੀਗੜ੍ਹ-: ਚੋਣਾਂ ਦੇ ਗਰਮ ਮਾਹੌਲ ’ਚ ਮੌਕੇ ਪੰਜਾਬ ਦੀ ਸਿਆਸਤ ’ਚ  ਉਸ ਸਮੇਂ ਵੱਡਾ ਧਮਾਕਾ ਹੋ ਗਿਆ ਜਦੋਂ ਇੱਕ ਸੀਨੀਅਰ ਆਈ. ਏ. ਐਸ ਅਫ਼ਸਰ ਨੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਵਿਜੀਲੈਂਸ ਵਿਭਾਗ ਦੇ ਮੁੱਖੀ ਸੁਮੇਧ ਸੈਣੀ ਵਿਰੁੱਧ ਇੱਕ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਾਉਂਦਿਆ ਅਦਾਲਤ ਦਾ ਬੂਹਾ ਖੜਕਾ ਦਿੱਤਾ। ਸਰਵਿਸ ਵੈਲਫੇਅਰ ਵਿਭਾਗ ਦੇ ਨਿਦੇਸ਼ਕ ਵੀ. ਕੇ. ਜੰਜੂਆ ਨੇ ਸੁਖਬੀਰ ਸਿੰਘ ਬਾਦਲ ਅਤੇ ਵਿਜੀਲੈਂਸ ਵਿਭਾਗ ਦੇ ਮੁਖੀ ਸੁਮੇਧ ਸਿੰਘ ਖਿਲਾਫ ਚੰਡੀਗੜ੍ਹ ਦੀ ਅਦਾਲਤ ‘ਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਵਾਇਆ ਹਾ। ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੰਦਿਆਂ ਜੰਜੂਆ ਨੇ ਕਿਹਾ ਕਿ ਉਨ੍ਹਾਂ ਅਦਾਲਤ ‘ਚ ਦਾਇਰ ਕੀਤੇ ਗਏ ਮਾਮਲੇ ‘ਚ ਕਿਹਾ ਕਿ ਉਨ੍ਹਾਂ ਸੁਖਬੀਰ ਬਾਦਲ ਨੂੰ 1 ਕਰੋੜ ਰੁਪਏ ਬਤੌਰ ਰਿਸ਼ਵਤ ਦੇਣ ਤੋਂ ਇਨਕਾਰ ਕੀਤਾ ਸੀ। ਇਸੇ ਕਾਰਨ ਉਸ ਨੂੰ ਭ੍ਰਿਸ਼ਟਾਚਾਰ ਦੇ ਕੇਸ ‘ਚ ਸਾਲ 2009 ‘ਚ ਫਸਾਇਆ ਗਿਆ ਸੀ। ਜੰਜੂਆ ਨੇ ਦਾਅਵਾ ਕੀਤਾ ਕਿ ਅਦਾਲਤ ਨੇ ਉਸਦੀ ਪਟੀਸ਼ਨ ਨੂੰ ਮੰਨ ਲਿਆ ਹੈ ਅਤੇ ਸੁਖਬੀਰ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਜੰਜੂਆ ਨੇ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਤੋਂ ਬਤੌਰ ਰਿਸ਼ਵਤ 1 ਕਰੋੜ ਮੰਗੇ ਸਨ ਉਹ ਉਸ ਸਮੇਂ ਪੰਜਾਬ ਸਰਕਾਰ ਡਾਇਰੈਕਟਰ ਇੰਡਸਟਰੀ ਦੇ ਅਹੁਦੇ ‘ਤੇ ਤੈਨਾਤ ਸਨ।

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਸਾਲ 2009 ‘ਚ ਜੰਜੂਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜੰਜੂਆ ਦਾ ਕਹਿਣਾ ਹੈ ਕਿ ਉਸ ਕੋਲ ਉਸਦੇ ਬੇਕਸੂਰ ਹੋਣ ਦੇ ਸਬੂਤ ਹਨ।
ਵਿਜੈ ਕੁਮਾਰ ਜੰਜੂਆ ਵਲੋਂ ਕੀਤੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ 7 ਹੋਰਨਾਂ ਵਿਰੁਧ ਜਾਂਚ ਦੇ ਆਦੇਸ਼ ਦਿਤੇ ਹਨ। ਅਦਾਲਤ ਨੇ 3 ਮਾਰਚ, 2012 ਤਕ ਪੁਲਿਸ ਨੂੰ ਰੀਪੋਰਟ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਸੀ.ਆਰ.ਪੀ.ਸੀ, 1973 ਦੀ ਧਾਰਾ 156 ਤਹਿਤ ਅਦਾਲਤ ਵਿਚ ਪਟੀਸ਼ਨ ਦਾਖ਼ਲ ਕੀਤੀ ਸੀ ਕਿ ਚੰਡੀਗੜ੍ਹ ਪੁਲਿਸ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਵਿਰੁਧ ਕੇਸ ਦਰਜ ਕਰਨ ਦੇ ਹੁਕਮ ਦਿਤੇ ਜਾਣ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਨੇ ਕਥਿਤ ਤੌਰ ‘ਤੇ ਇਕ ਕਰੋੜ ਦੇਣ ਤੋਂ ਇਨਕਾਰ ਕਰਨ ਪਿੱਛੋਂ ਸ੍ਰੀ ਜੰਜੂਆ ਵਿਰੁਧ ਝੂਠਾ ਕੇਸ ਪਵਾਇਆ ਅਤੇ ਵਿਜੀਲੈਂਸ ਬਿਊਰੋ ਦੀ ਵਰਤੋਂ ਕੀਤੀ। ਕੈਪਟਨ ਨੇ ਅਦਾਲਤ ਵਲੋਂ ਸੁਖਬੀਰ ਸਿੰਘ ਬਾਦਲ ਤੇ ਵਿਜੀਲੈਂਸ ਚੀਫ਼ ਸੁਮੇਧ ਸਿੰਘ ਸੈਣੀ ਵਿਰੁਧ ਦਿਤੇ ਜਾਂਚ ਦੇ ਆਦੇਸ਼ ਦਾ ਜ਼ੋਰਦਾਰ ਸਵਾਗਤ ਕੀਤਾ। ਕੈਪਟਨ ਨੇ ਇਸ ਨੂੰ ਚੰਗਾ ਕਰਾਰ ਦਿੰਦਿਆ ਕਿਹਾ ਕਿ ਆਖ਼ਰਕਾਰ ਦੋਹਾਂ ਸੁਖਬੀਰ ਸਿੰਘ ਬਾਦਲ ਤੇ ਸੁਮੇਧ ਸੈਣੀ ਕਾਨੂੰਨ ਦੇ ਸ਼ਿਕੰਜੇ ‘ਚ ਆਉਣ ਲੱਗੇ ਹਨ। ਹੁਣ ਉਨ੍ਹਾਂ ਨੂੰ ਬੀਤੇ ਪੰਜ ਸਾਲਾਂ ਦੌਰਾਨ ਲੋਕਾਂ ਅਤੇ ਵਿਸ਼ੇਸ਼ ਕਰ ਕੇ ਅਪਣੇ ਸਿਆਸੀ ਵਿਰੋਧੀਆਂ ਵਿਰੁਧ ਕੀਤੀ ਗਈਆਂ ਅਤਿਆਚਾਰ ਤੇ ਧਮਕਾਉਣ ਦੀਆਂ ਕਾਰਵਾਈਆਂ ਦਾ ਜਵਾਬ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਚੰਗਾ ਹੈ ਕਿ ਇਨ੍ਹਾਂ ਨੂੰ ਅਪਣੇ ਕਰਮਾਂ ਦੀ ਸਜ਼ਾ ਸਮੇਂ ਤੋਂ ਪਹਿਲਾਂ ਹੀ ਮਿਲਣ ਲੱਗੀ ਹੈ। ਸਾਨੂੰ ਸੱਤਾ ‘ਚ ਆਉਣ ਤੋਂ ਬਾਅਦ ਇਹ ਨਹੀਂ ਕਰਨਾ ਪਏਗਾ। ਕੈਪਟਨ ਨੇ ਕਿਹਾ ਕਿ ਸੀਨੀਅਰ ਅਫ਼ਸਰ ਦੀ ਸ਼ਿਕਾਇਤ ਉਨ੍ਹਾਂ ਦੀ ਪਾਰਟੀ ਦੇ ਪੱਖ ਦਾ ਸਮਰਥਨ ਕਰਦੀ ਹੈ ਕਿ ਸੁਖਬੀਰ ਨੇ ਵਿਜੀਲੈਂਸ ਬਿਊਰੋ ਦਾ ਇਸਤੇਮਲ ਅਪਣੇ ਵਿਰੋਧੀਆਂ ਨਾਲ ਹਿਸਾਬ ਬਰਾਬਰ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨ ਵਾਲਿਆਂ ਵਿਰੁਧ ਕੀਤਾ ਹੈ। ਉਨ੍ਹਾਂ ਡਿਪੁਟੀ ਮੁੱਖ ਮੰਤਰੀ ਦੀ ਅਜਿਹੀ ਅਪਰਾਧਕ ਧਮਕੀ ਦੀ ਨਿੰਦਾ ਕਰਦਿਆਂ ਕਿਹਾ ਕਿ ਜੇ ਇਕ ਸੀਨੀਅਰ ਅਫ਼ਸਰ ਤੇ ਪ੍ਰਭਾਵਸ਼ਾਲੀ ਆਈ.ਏ.ਐਸ. ਅਫ਼ਸਰ ਨਾਲ ਇਸ ਤਰ੍ਹਾਂ ਦਾ ਵਤੀਰਾ ਕੀਤਾ ਸਕਦਾ ਹੈ ਤਾਂ ਕੋਈ ਵੀ ਅੰਦਾਜ਼ਾ ਲਗਾ ਸਕਦਾ ਹੈ ਕਿ ਆਮ ਆਦਮੀ ਨਾਲ ਕੀ ਹੁੰਦਾ ਹੋਵੇਗਾ? ਵਿਸ਼ੇਸ਼ ਤੌਰ ‘ਤੇ ਸੁਖਬੀਰ ਦੀ ਅਗਵਾਈ ਵਾਲੇ ਅਕਾਲੀਆਂ ਦੇ ਇਸ਼ਾਰੇ ‘ਤੇ ਵਿਜੀਲੈਂਸ ਬਿਊਰੋ ਕਾਂਗਰਸੀ ਵਰਕਰਾਂ ਦੇ ਪਿੱਛੇ ਪਈ ਰਹੀ ਅਤੇ ਉਨ੍ਹਾਂ ਨੂੰ ਤਸੀਹੇ ਦਿਤੇ।

Category: PUNJAB NEWS

E-PAPERS

awazeqaum-1319_Layout-1

Most Read News